ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਇੱਥੇ ਹਾਈ ਲੈਵਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸੂਬੇ ‘ਚ ਹੜ੍ਹਾਂ ਦੇ ਰਾਹਤ ਕਾਰਜਾਂ ਨੂੰ ਲੈ ਕੇ ਸਮੀਖਿਆ ਕੀਤੀ ਗਈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਹਰ ਇਕ ਹੜ੍ਹ ਪੀੜਤ ਨੂੰ ਮੁਆਵਜ਼ਾ ਮਿਲੇਗਾ ਅਤੇ ਅਸੀਂ ਸਪੈਸ਼ਲ ਗਿਰਦਾਵਰੀ ਕਰਵਾਉਣ ਦੇ ਹੁਕਮ ਦਿੱਤੇ ਹੋਏ ਹਨ। ਉਨ੍ਹਾਂ ਕਿਹਾ ਕਿ ਮੁਆਵਜ਼ਾ ਇਕੱਲਾ ਐਲਾਨ ਤੱਕ ਨਹੀਂ ਰਹੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਇਤਿਹਾਸ ‘ਚ ਦਿੱਤਾ ਜਾਣ ਵਾਲਾ ਇਹ ਸਭ ਤੋਂ ਵੱਡਾ ਮੁਆਵਜ਼ਾ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪਹਿਲਾਂ ਵਾਲੀਆਂ ਸਰਕਾਰਾਂ ਦੌਰਾਨ 25-40 ਰੁਪਏ ਦੇ ਚੈੱਕ ਵੀ ਮਿਲੇ ਹਨ ਪਰ ਇਸ ਦੇ ਲਈ ਵੀ ਲੋਕਾਂ ਨੂੰ ਬਹੁਤ ਖੱਜਲ-ਖੁਆਰੀ ਹੁੰਦੀ ਸੀ। ਉਨ੍ਹਾਂ ਕਿਹਾ ਕਿ ਪੀੜਤਾਂ ਨੂੰ ਸਮੇਂ ਸਿਰ ਮੁਆਵਜ਼ਾ ਮਿਲਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਾਰੇ ਅਫ਼ਸਰਾਂ ਅਤੇ ਡਿਪਟੀ ਕਮਿਸ਼ਨਰਾਂ ਨੂੰ ਸਖ਼ਤ ਹਦਾਇਤ ਕੀਤੀ ਹੈ ਕਿ ਜਿੱਥੇ-ਜਿੱਥੇ ਪਾਣੀ ਘੱਟ ਹੋ ਗਿਆ, ਉੱਥੇ ਦੇ ਹਾਲਾਤ ਦਾ ਜਾਇਜ਼ਾ ਲੈਣ ਅਤੇ ਸਪੈਸ਼ਲ ਗਿਰਦਾਵਰੀਆਂ ਕਰਵਾਈਆਂ ਜਾਣਗੀਆਂ।
ਉਨ੍ਹਾਂ ਕਿਹਾ ਕਿ ਇਕ ਜਿਮੀਂਦਾਰ ਦਾ ਪੁੱਤ ਹੋਣ ਦੇ ਨਾਤੇ ਮੈਨੂੰ ਸਭ ਪਤਾ ਹੈ ਅਤੇ ਅਸੀਂ ਪੰਜਾਬ ਦਾ ਕੋਈ ਵੀ ਚੁੱਲ੍ਹਾ ਬੁਝਿਆ ਨਹੀਂ ਰਹਿਣ ਦੇਣਾ ਚਾਹੁੰਦੇ। ਉਨ੍ਹਾਂ ਕਿਹਾ ਕਿ ਮੈਂ ਓਨੀ ਦੇਰ ਚੈਨ ਨਾਲ ਨਹੀਂ ਸੌਵਾਂਗਾ, ਜਿੰਨੀ ਦੇਰ ਤੱਕ ਉਹ ਮੁਆਵਜ਼ਾ ਨਹੀਂ ਦੇ ਦਿੰਦਾ, ਜਿਹਦਾ ਵਾਅਦਾ ਕੀਤਾ ਹੋਇਆ ਹੈ। ਉਨ੍ਹਾਂ ਕਿਹਾ
